ਜਲੰਧਰ, 14 ਸਤੰਬਰ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਲੰਧਰ ਵਿਖੇ ਪੱਤਰਕਾਰ ਵਾਰਤਾ ਦਾ ਆਯੋਜਨ ਕੀਤਾ ਗਿਆ। ਪੱਤਰਕਾਰ ਵਾਰਤਾ ਦੌਰਾਨ ਉਨ੍ਹਾਂ ਐੱਸ.ਜੀ.ਪੀ.ਸੀ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 10 ਸਾਲਾਂ ਤੋਂ ਐੱਸ.ਜੀ.ਪੀ.ਸੀ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ, ਸੁਪਰੀਮ ਕੋਰਟ ਨੂੰ ਇਸ ਵਿਚ ਦਖਲ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਬਰਗਾੜੀ ਅਤੇ ਬਹਿਬਲ ਕਲਾਂ ਵਿਖੇ ਹੋਈ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ 18 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਇਕੱਠ ਕੀਤਾ ਜਾ ਰਿਹਾ ਹੈ।