ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 27,176 ਨਵੇਂ ਮਾਮਲੇ, 248 ਮੌਤਾਂ

ਨਵੀਂ ਦਿੱਲੀ, 15 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27,176 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 38,102 ਠੀਕ ਹੋਏ ਹਨ ਤੇ 248 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 15,876 ਨਵੇਂ ਮਾਮਲੇ ਤੇ 129 ਮੌਤਾਂ ਦਰਜ ਕੀਤੀਆਂ ਗਈਆਂ ਹਨ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ 3,33,16,755 ਮਾਮਲੇ, 3,51,087 ਐਕਟਿਵ ਮਾਮਲੇ, ਠੀਕ ਹੋਣ ਵਾਲਿਆਂ ਦੀ ਗਿਣਤੀ 3,25,22,171, ਕੁੱਲ ਮੌਤਾਂ ਦੀ ਗਿਣਤੀ 4,43,497 ਅਤੇ 75,89,12,277 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *