ਗੁਰਦਾਸਪੁਰ, 15 ਸਤੰਬਰ – ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਅਤੇ ਗੁਰਦਾਸਪੁਰ ਦੇ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਨੇ ਆਪਣੇ ਬਿਆਨ ਲਈ ਕਿਸਾਨਾਂ ਤੋਂ ਮਾਫੀ ਮੰਗ ਲਈ ਹੈ। ਬੀਤੇ ਦਿਨ ਫ਼ਤਿਹਜੰਗ ਬਾਜਵਾ ਉੱਪਰ ਕਿਸਾਨਾਂ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਸਾਨਾਂ ਨੇ ਫ਼ਤਿਹਜੰਗ ਬਾਜਵਾ ਦਾ ਪੁਤਲਾ ਫੂਕਿਆ ਸੀ, ਜਿਸ ਤੋਂ ਬਾਅਦ ਫ਼ਤਿਹਜੰਗ ਬਾਜਵਾ ਨੇ ਸੋਸ਼ਲ ਮੀਡੀਆ ਉੱਪਰ ਲਾਈਵ ਹੋ ਕੇ ਆਪਣੇ ਬਿਆਨ ਲਈ ਮਾਫੀ ਮੰਗੀ ਹੈ।ਫ਼ਤਿਹਜੰਗ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਨਾਲ ਜੇ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਮਾਫੀ ਮੰਗਦੇ ਹਨ।ਪਰੰਤੂ ਉਨ੍ਹਾਂ ਦੇ ਬਿਆਨ ਦਾ ਗਲਤ ਮਤਲਬ ਕੱਢਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਸਰਕਾਰ ਨੂੰ ਕਿਸਾਨਾਂ ਦੀ ਹਿਤੈਸ਼ੀ ਦੱਸਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ।