ਮੁੰਬਈ, 28 ਅਪ੍ਰੈਲ – ਮਹਾਰਾਸ਼ਟਰ ਸਰਕਾਰ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ 18 ਤੋਂ 44 ਸਾਲ ਵਿਚਕਾਰ ਵਾਲੇ ਨਾਗਰਿਕਾਂ ਦੇ ਫ੍ਰੀ ਕੋਰੋਨਾ ਵੈਕਸੀਨ ਲਗਵਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ ‘ਚ 15 ਦਿਨਾਂ ਲਈ ਲਾਕਡਾਊਨ ਵਧਾਇਆ ਜਾ ਸਕਦਾ ਹੈ ਜਿਸ ਦੇ ਸੰਕੇਤ ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਦਿੱਤੇ ਹਨ।