ਕੋਲਕਾਤਾ, 15 ਸਤੰਬਰ – ਕੋਵਿਡ 19 ਨੂੰ ਦੇਖਦੇ ਹੋਏ ਪੱਛਮੀ ਬੰਗਾਲ ‘ਚ ਕੋਵਿਡ ਪਾਬੰਦੀਆਂ 30 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਦੇ ਤਹਿਤ ਨਾਈਟ ਕਰਫਿਊ ਵੀ 30 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਸਿਹਤ ਸੇਵਾਵਾਂ, ਕਾਨੂੰਨ ਵਿਵਸਥਾ, ਜ਼ਰੂਰੀ ਵਸਤੂਆਂ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਲੋਕਾਂ ਅਤੇ ਵਾਹਨਾਂ ਦੀ ਆਵਾਜਾਈ ਸਮੇਤ ਸਾਰੀਆਂ ਗਤੀਵਿਧੀਆਂ ਉੱਪਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ।