ਚੰਡੀਗੜ੍ਹ, 15 ਸਤੰਬਰ – ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਵਿਖੇ ਪਹਿਲੀ ਪ੍ਰੈੱਸ ਵਾਰਤਾ ਕੀਤੀ। ਪੰਜਾਬ ਭਵਨ ਚੰਡੀਗੜ੍ਹ ਵਿਖੇ ਕੀਤੀ ਇਸ ਪ੍ਰੈੱਸ ਵਾਰਤਾ ਦੌਰਾਨ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਬਾਦਲ ਪਰਿਵਾਰ ਨੂੰ ਲੰਮੇ ਹੱਥੀ ਲਿਆ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਲਈ ਅਕਾਲੀ ਦਲ ਜ਼ਿੰਮੇਵਾਰ ਹੈ ਤੇ ਬਾਦਲ ਪਰਿਵਾਰ ਤੋਂ ਸੇਧ ਲੈ ਕੇ ਹੀ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਬਣਾਏ ਹਨ। ਉਨ੍ਹਾਂ ਕਿਹਾ ਕਿ ਸਿਰਫ ਕਾਰਪੋਰੇਟਾਂ ਲਈ ਹੀ ਖੇਤੀ ਕਾਨੂੰਨ ਬਣੇ ਹਨ ਜਿਨ੍ਹਾਂ ‘ਚ MSP ਦੀ ਗਾਰੰਟੀ ਨਹੀਂ ਹੈ। ਨਵਜੋਤ ਸਿੱਧੂ ਅਨੁਸਾਰ ਖੇਤੀ ਕਾਨੂੰਨਾਂ ਤਹਿਤ ਕਿਸਾਨਾਂ ਨੂੰ ਗੁਲਾਮ ਬਣਾਉਣ ਦੀ ਮਨਸ਼ਾ ਹੈ।