ਨਵੀਂ ਦਿੱਲੀ, 16 ਸਤੰਬਰ – ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੱਲ੍ਹ ਦਿੱਲੀ ‘ਚ ਕੱਢੇ ਜਾਣ ਵਾਲੇ ਰੋਸ ਮਾਰਚ ਨੂੰ ਮਨਜ਼ੂਰੀ ਨਹੀਂ ਮਿਲੀ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਜਾਜ਼ਤ ਨਾ ਦੇਣ ਲਈ ਕੇਂਦਰ ਸਰਕਾਰ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਾਤਮਈ ਰੋਸ ਮਾਰਚ ਕੱਢਿਆ ਜਾਣਾ ਸੀ। ਗੁਰਦੁਆਰਾ ਸਾਹਿਬ ‘ਚ ਅਰਦਾਸ ਕਰਨ ਤੋਂ ਬਾਅਦ ਸੰਸਦ ਭਵਨ ਤੱਕ ਰੋਸ ਮਾਰਚ ਕੱਢਦੇ ਹੋਏ ਜਾਣਾ ਸੀ। ਉਨ੍ਹਾਂ ਸਵਾਲ ਕੀਤਾ ਕਿ ਆਜ਼ਾਦ ਦੇਸ਼ ‘ਚ ਰੋਸ ਮਾਰਚ ਨਹੀਂ ਕੱਢਿਆ ਜਾ ਸਕਦਾ? ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 17 ਸਤੰਬਰ ਨੂੰ ਰੋਸ ਮਾਰਚ ਜ਼ਰੂਰ ਕੱਢਿਆ ਜਾਵੇਗਾ ਤੇ ਕੇਂਦਰ ਸਰਕਾਰ ਨੂੰ ਇਸ ਉੱਪਰ ਪਾਬੰਦੀ ਨਹੀਂ ਲਗਾਉਣੀ ਚਾਹੀਦੀ।