ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਖਿਲਾਫ ਧਾਰਾਵਾਂ ‘ਚ ਵਾਧਾ

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ – ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਖਿਲਾਫ ਪੁਲਿਸ ਨੇ ਧਾਰਾਵਾਂ ‘ਚ ਵਾਧਾ ਕੀਤਾ ਹੈ। ਐੱਸ.ਜੀ.ਪੀ.ਸੀ ਦੀ ਮੰਗ ‘ਤੇ ਦੋਸ਼ੀ ਪਰਮਜੀਤ ਸਿੰਘ ਖਿਲਾਫ ਪੁਲਿਸ ਵੱਲੋਂ U A P A ਦੇ ਨਾਲ ਨਾਲ ਅੱਗ ਲਾਉਣ ਦੀ ਕੋਸ਼ਿਸ਼ ਕਰਨ, ਅੱਗ ਲਗਾ ਕੇ ਨੁਕਸਾਨ ਕਰਨ ਅਤੇ ਸਮਾਜ ਵਿਚ ਦੰਗੇ ਭਵਕਾਉਣ ਆਦਿ ਧਾਰਾਵਾਂ ਵੀ ਜੋੜ ਦਿੱਤੀਆਂ ਗਈਆਂ।ਪੁਲਿਸ ਵੱਲੋਂ ਦੋਸ਼ੀ ਨੂੰ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ਦੋਸ਼ੀ ਨੂੰ 21 ਸਤੰਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।

Leave a Reply

Your email address will not be published. Required fields are marked *