ਨਵੀਂ ਦਿੱਲੀ, 17 ਸਤੰਬਰ – ਖੇਤੀ ਕਾਨੂੰਨਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਬਾਦਲ ਅੱਜ ਦਿੱਲੀ ਵਿਖੇ ਰੋਸ ਮਾਰਚ ਕੱਢਣ ਦੀ ਤਿਆਰੀ ‘ਚ ਹੈ। ਖੇਤੀ ਕਾਨੂੰਨਾਂ ਦਾ ਇੱਕ ਸਾਲ ਪੂਰਾ ਹੋਣ ‘ਤੇ ਕੱਢਿਆ ਜਾਣ ਵਾਲਾ ਇਹ ਰੋਸ ਮਾਰਚ ਗੁਰਦੁਆਰਾ ਰਕਾਬਗੰਜ ਤੋਂ ਸ਼ੁਰੂ ਹੋ ਕੇ ਸੰਸਦ ਭਵਨ ਤੱਕ ਜਾਵੇਗਾ। ਓਧਰ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਕੰਟਰੋਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਕੱਢਣ ਦੀ ਇਜਾਜ਼ਤ ਨਹੀਂ ਹੈ। ਇਸ ਦੇ ਚੱਲਦਿਆ ਦਿੱਲੀ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਵੱਲੋਂ ਪੂਰੀ ਦਿੱਲੀ ‘ਚ ਸੁਰੱਖਿਆ ਵਿਵਸਥਾ ਸਖਤ ਕਰਦੇ ਹੋਏ ਕਈ ਥਾਵਾਂ ‘ਤੇ ਬੈਰੀਕੇਡਿੰਗ ਕਰ ਦਿੱਤੀ ਗਈ ਹੈ ਜਦਕਿ ਦਿੱਲੀ ਦੇ ਕਈ ਬਾਰਡਰਾਂ ‘ਤੇ ਅਕਾਲੀ ਵਰਕਰਾਂ ਨੂੰ ਰੋਕ ਲਿਆ ਗਿਆ ਹੈ।