ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ‘ਤੇ ਯੂਥ ਕਾਂਗਰਸ ਵੱਲੋਂ ਫਗਵਾੜਾ ‘ਚ ਵੀ ਰੋਸ ਪ੍ਰਦਰਸ਼ਨ

ਫਗਵਾੜਾ, 17 ਸਤੰਬਰ (ਰਮਨਦੀਪ) – ਆਲ ਇੰਡੀਆ ਯੂਥ ਕਾਂਗਰਸ ਦੇ ਨਿਰਦੇਸ਼ਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 71ਵਾਂ ਜਨਮ ਦਿਨ ਯੂਥ ਕਾਂਗਰਸ ਵੱਲੋਂ ਰਾਸ਼ਟਰੀ ਬੇਰੁਜ਼ਗਾਰ ਅਤੇ ਮਹਿੰਗਾਈ ਦਿਵਸ ਵਜੋ ਮਨਾਇਆ ਗਿਆ। ਇਸ ਦੇ ਤਹਿਤ ਫਗਵਾੜਾ ਵਿਖੇ ਵੀ ਯੂਥ ਕਾਂਗਰਸ ਵੱਲੋਂ ਜ਼ਿਲ੍ਹਾ ਪ੍ਰਧਾਨ ਸੌਰਵ ਖੁੱਲ੍ਹਰ, ਫਗਵਾੜਾ ਪ੍ਰਧਾਨ ਕਰਮਦੀਪ ਕੰਮਾ ਅਤੇ ਕਮਲ ਧਾਲੀਵਾਲ ਦੀ ਅਗਵਾਈ ਵਿਚ ਰਾਸ਼ਟਰੀ ਬੇਰੁਜ਼ਗਾਰ ਦਿਵਸ ਮਨਾਉਂਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਬੰਗਾ ਰੋਡ ਪਾਰਕਿੰਗ ਤੋਂ ਸ਼ੁਰੂ ਹੋ ਕੇ ਇਹ ਰੋਸ ਪ੍ਰਦਰਸ਼ਨ ਗੋਲ ਚੌਂਕ ਫਗਵਾੜਾ ਵਿਖੇ ਜਾ ਕੇ ਸਮਾਪਤ ਹੋਇਆ। ਇਸ ਮੌਕੇ ਸੌਰਵ ਖੁੱਲ੍ਹਰ ਅਤੇ ਕਮਲ ਧਾਲੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਤਾਨਾਸ਼ਾਹ ਸਰਕਾਰ ਸਾਬਤ ਹੋਈ ਹੈ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ ਜਦਕਿ ਪੈਟਰੋਲ ਡੀਜ਼ਲ, ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਦੀ ਜੀਣਾ ਮੁਸ਼ਕਿਲ ਹੋ ਚੁੱਕਾ ਹੈ।

Leave a Reply

Your email address will not be published. Required fields are marked *