ਨਵੀਂ ਦਿੱਲੀ, 17 ਸਤੰਬਰ – ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦਾ ਇੱਕ ਸਾਲ ਪੂਰਾ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਦਿੱਲੀ ‘ਚ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਦਿੱਲੀ ਪੁਲਿਸ ਵੱਲੋਂ ਰੋਸ ਮਾਰਚ ਕੱਢਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਜਿਸ ਦੇ ਚੱਲਦਿਆ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋਏ ਇਸ ਰੋਸ ਮਾਰਚ ਨੂੰ ਦਿੱਲੀ ਪੁਲਿਸ ਨੇ ਪਹਿਲੀ ਬੈਰੀਕੇਡਿੰਗ ‘ਤੇ ਹੀ ਰੋਕ ਲਿਆ। ਦਿੱਲੀ ਪੁਲਿਸ ਮੁਤਾਬਿਕ ਰੋਸ ਮਾਰਚ ਕੱਢ ਰਹੇ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਅਕਾਲੀ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿਨ੍ਹਾਂ ਨੂੰ ਸੰਸਦ ਮਾਰਗ ਪੁਲਿਸ ਸਟੇਸ਼ਨ ਲਿਜਾਇਆ ਜਾ ਰਿਹਾ ਹੈ।ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਦ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ।