ਚੰਡੀਗੜ੍ਹ, 17 ਸਤੰਬਰ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਸਰੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਆਨਲਾਈਨ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ‘ਕਿਸਾਨ ਨਹੀਂ ਤਾਂ ਅੰਨ ਨਹੀਂ’ ਵਾਲੇ ਬੈਜ ਵੀ ਜਾਰੀ ਕੀਤੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਕਿਹਾ, ਕਿਉਂਕਿ ਖੇਤੀ ਕਾਨੂੰਨ ਇਕੱਲੇ ਕਿਸਾਨਾਂ ਲਈ ਹੀ ਨਹੀਂ ਬਲਕਿ ਪੂਰੇ ਦੇਸ਼ ਲਈ ਠੀਕ ਨਹੀਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਵਿਚ ਜੇਕਰ 127ਵੀਂ ਵਾਰ ਸੋਧ ਹੋ ਚੁੱਕੀ ਹੈ ਤਾਂ ਖੇਤੀ ਕਾਨੂੰਨ ਰੱਦ ਕਰਨ ਲਈ 128ਵੀਂ ਵਾਰ ਦੇਸ਼ ਦੇ ਸੰਵਿਧਾਨ ਵਿਚ ਸੋਧ ਕਿਉਂ ਨਹੀਂ ਹੋ ਸਕਦੀ।