ਨਵੀਂ ਦਿੱਲੀ, 17 ਸਤੰਬਰ – ਆਮ ਆਦਮੀ ਪਾਰਟੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਜ਼ੁਬਾਨੀ ਜੰਗ ਤੇਜ ਹੋ ਗਈ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਮਗਰਮੱਛ ਦੇ ਅੱਥਰੂ ਵਹਾਉਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਬੁਲਾਰੇ ਰਾਘਵ ਚੱਢਾ ਨੇ ਵੀ ਨਵਜੋਤ ਸਿੰਘ ਸਿੱਧੂ ਉੱਪਰ ਨਿਸ਼ਾਨਾ ਸਾਧਿਆ ਹੈ। ਰਾਘਵ ਚੱਢਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਰਾਜਨੀਤੀ ਦੀ ਰਾਖੀ ਸਾਵੰਤ ਹੈ।