ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 35,662 ਨਵੇਂ ਮਾਮਲੇ, 281 ਮੌਤਾਂ

ਨਵੀਂ ਦਿੱਲੀ, 18 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 35,662 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 33,798 ਠੀਕ ਹੋਏ ਹਨ ਤੇ 281 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 23,260 ਨਵੇਂ ਮਾਮਲੇ ਤੇ 131 ਮੌਤਾਂ ਦਰਜ ਕੀਤੀਆਂ ਗਈਆਂ ਹਨ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ 3,34,17,390 ਮਾਮਲੇ, 3,40,639 ਐਕਟਿਵ ਮਾਮਲੇ, ਠੀਕ ਹੋਣ ਵਾਲਿਆਂ ਦੀ ਗਿਣਤੀ 3,26,32,222, ਕੁੱਲ ਮੌਤਾਂ ਦੀ ਗਿਣਤੀ 4,44,529 ਅਤੇ 78,02,17,775 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *