ਚੰਡੀਗੜ੍ਹ, 18 ਸਤੰਬਰ – ਕਾਂਗਰਸ ਭਵਨ ਚੰਡੀਗੜ੍ਹ ਵਿਖੇ ਅੱਜ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿਚ ਸ਼ਾਮਿਲ ਹੋਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਸਵਾਂ ਹਾਊਸ ਤੋਂ ਰਵਾਨਾ ਹੋ ਗਏ ਹਨ। ਓਧਰ ਮੀਟਿੰਗ ਲਈ ਕਾਂਗਰਸ ਦੇ ਅਬਜ਼ਰਵਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਚੰਡੀਗੜ੍ਹ ਪਹੁੰਚ ਗਏ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਨਵਜੋਤ ਸਿੰਘ ਸਿੱਧੂ ਹਰੀਸ਼ ਰਾਵਤ ਨੂੰ ਲੈ ਲਈ ਚੰਡੀਗੜ੍ਹ ਹਵਾਈ ਅੱਡੇ ਪਹੁੰਚੇ ਹਨ।