ਨਵੀਂ ਦਿੱਲੀ, 29 ਅਪ੍ਰੈਲ – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕੋਰੋਨਾ ਤੋਂ ਠੀਕ ਹੋ ਗਏ ਹਨ।ਉਨ੍ਹਾਂ ਨੂੰ ਏਮਜ਼ ਤੋਂ ਛੁੱਟੀ ਮਿਲ ਗਈ ਹੈ ਤੇ ਉਹ ਆਪਣੇ ਘਰ ਚਲੇ ਗਏ ਹਨ। ਬੀਤੇ ਦਿਨੀਂ ਮਨਮੋਹਨ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਜਿਸ ਤੋਂ ਬਾਅਦ 19 ਅਪ੍ਰੈਲ ਨੂੰ ਉਨ੍ਹਾਂ ਨੂੰ ਏਮਜ਼ ਦਾਖਲ ਕਰਵਾਇਆ ਗਿਆ ਸੀ।