ਚੰਡੀਗੜ੍ਹ, 19 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਕੈਪਟਨ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਈ ਸੀ, ਜਿਸ ਵਿਚ ਮੁੱਖ ਮੰਤਰੀ ਦੇ ਨਾਂਅ ਦਾ ਫੈਸਲਾ ਹਾਈਕਮਾਨ ਉੱਪਰ ਛੱਡ ਦਿੱਤਾ ਗਿਆ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਬਾਰੇ ਫੈਸਲਾ ਅੱਜ ਸੁਣਾਇਆ ਜਾਵੇਗਾ। ਸੂਤਰਾਂ ਦੀ ਮੰਨੀਏ ਤਾਂ ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ ਆ ਰਿਹਾ ਹੈ।