ਚੰਡੀਗੜ੍ਹ, 19 ਸਤੰਬਰ – ਚਰਨਜੀਤ ਸਿੰਘ ਚੰਨੀ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੂੰ ਸਰਵ ਸੰਮਤੀ ਨਾਲ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰ ਦਿੱਤੀ। ਚਰਨਜੀਤ ਸਿੰਘ ਚੰਨੀ ਪੰਜਾਬ ਦੇ ਪਹਿਲੇ ਦਲਿਤ ਸਿੱਖ ਮੁੱਖ ਮੰਤਰੀ ਹੋਣਗੇ।