ਨਵੀਂ ਦਿੱਲੀ, 21 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 26,115 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 34,469 ਠੀਕ ਹੋਏ ਹਨ ਤੇ 252 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,35,04,534, ਐਕਟਿਵ ਮਾਮਲਿਆਂ ਦੀ ਗਿਣਤੀ 3,09,575, ਠੀਕ ਹੋਣ ਵਾਲਿਆਂ ਦੀ ਗਿਣਤੀ 3,27,49,574, ਕੁੱਲ ਮੌਤਾਂ ਦੀ ਗਿਣਤੀ 4,45,385 ਅਤੇ 8,85,13,827 ਵੈਕਸੀਨੇਸ਼ਨ ਹੋ ਚੁੱਕੀ ਹੈ।