ਚੰਡੀਗੜ੍ਹ, 21 ਸਤੰਬਰ – ਫਿਲੌਰ ਵਿਖੇ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ਤੋਂ ਬਾਅਦ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਖਿਲ਼ਾਫ ਪੁਲਿਸ ਨੂੰ ਸਖਤ ਕਾਰਾਵਈ ਦੇ ਨਿਰਦੇਸ਼ ਦਿੱਤੇ ਗਏ ਹਨ।