ਬਰਨਾਲਾ, 21 ਸਤੰਬਰ – ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੇਰ ਦੀ ਨਵਵਿਆਹੁਤਾ ਲੜਕੀ ਨੇ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਆਪਣੇ ਪਤੀ ਤੋਂ ਬਹੁਤ ਪ੍ਰੇਸ਼ਾਨ ਰਹਿੰਦੀ ਸੀ ਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।ਇਸ ਦਾ ਪਤਾ ਚੱਲਦਿਆ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲਿਆ ਤੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।