ਚੰਡੀਗੜ੍ਹ, 21 ਸਤੰਬਰ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਟਵੀਟ ਕਰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਮੁਬਾਰਕਬਾਦ ਦਿੱਤੀ ਹੈ। ਮਨੀਸ਼ਾ ਗੁਲਾਟੀ ਦੇ ਟਵੀਟ ਤੋਂ ਬਾਅਦ ਇੱਕ ਚਰਚਾ ਛਿੜ ਗਈ ਹੈ, ਕਿਉਂਕਿ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਬੀਤੇ ਦਿਨ ਹੀ ਚਰਨਜੀਤ ਚੰਨੀ ਦੀ ਨਿਯੁਕਤੀ ਉੱਪਰ ਸਵਾਲ ਚੁੱਕਦੇ ਹੋਏ ਉਨ੍ਹਾਂ ਦਾ ਅਸਤੀਫਾ ਮੰਗਿਆਂ ਸੀ। ਚਰਨਜੀਤ ਚੰਨੀ ਉੱਪਰ ਇੱਕ ਮਹਿਲਾ ਆਈ.ਏ.ਐੱਸ ਅਫਸਰ ਨੂੰ ਕਥਿਤ ਤੌਰ ‘ਤੇ ਤੰਗ ਕਰਨ ਦੇ ਦੋਸ਼ ਲੱਗੇ ਸਨ। ਮਨੀਸ਼ਾ ਗੁਲਾਟੀ ਨੇ ਵੀ ਕੁੱਝ ਸਮਾਂ ਪਹਿਲਾਂ ਇਸ ਮਾਮਲੇ ਨੂੰ ਲੈ ਕੇ ਚਰਨਜੀਤ ਚੰਨੀ ਨੂੰ ਘੇਰਿਆ ਸੀ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆਂ ਸੀ।ਕਾਰਵਾਈ ਨਾ ਹੋਣ ‘ਤੇ ਮਨੀਸ਼ਾ ਗੁਲਾਟੀ ਨੇ ਧਰਨੇ ਉੱਪਰ ਬੈਠਣ ਦੀ ਵੀ ਚੇਤਾਵਨੀ ਦਿੱਤੀ ਸੀ।