ਫਗਵਾੜਾ, 30 ਅਪ੍ਰੈਲ (ਰਮਨਦੀਪ) ਥਾਣਾ ਰਾਵਲਪਿੰਡੀ ਅਧੀਨ ਆਉਂਦੇ ਪਿੰਡ ਡੁਮੇਲੀ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਨੇ ਹਮਲਾ ਕਰਕੇ ਇੱਕ ਵਿਅਕਤੀ ਨੂੰ ਜਖਮੀਂ ਕਰ ਦਿੱਤਾ, ਜਿਸ ਦੀ ਪਹਿਚਾ ਬਲਵਿੰਦਰ ਸਿੰਘ ਵਜੋ ਹੋਈ ਹੈ। ਜਖਮੀਂ ਹਾਲਤ ਵਿਚ ਬਲਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਫਗਵਾੜਾ ਲਿਜਾਇਆ ਗਿਆ ਜਿੱਥੇ ਕਿ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਲੁਧਿਆਣਾ ਰੈਫਰ ਕਰ ਦਿੱਤਾ।ਓਧਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।