ਹੁਸ਼ਿਆਰਪੁਰ (ਅਜਨੋਹਾ) ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਅਹੁੱਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਹਾਈਕਮਾਂਨ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਅਹੁੱਦਾ ਸੰਭਾਲਿਆ ਹੈ ਤੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਜਿਲਾ ਹੁਸ਼ਿਆਰਪੁਰ ਦੇ ਪਿੰਡ ਜੇਂਜੋ ਦੋਆਬਾ ਵਿਖੇ ਨੰਬਰਦਾਰ ਪ੍ਰਵੀਨ ਕੁਮਾਰ ਸੋਨੀ ਦੀ ਅਗਵਾਈ ਵਿੱਚ ਪਿੰਡਾਂ ਦੇ ਸਰਪੰਚਾਂ ਤੇ ਪ੍ਰਮੁੱਖ ਲੋਕਾਂ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੂਸ਼ੀ ਵਿੱਚ ਲੱਡੂ ਵੰਡੇ। ਇਸ ਮੋਕੇ ਪ੍ਰਵੀਨ ਕੁਮਾਰ ਨੰਬਰਦਾਰ ਨੇ ਜਿੱਥੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਉਥੇ ਹੀ ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਬਹੁਤ ਵੱਡਾ ਫੈਸਲਾਂ ਲਿਆ ਹੈ ਤੇ ਸ. ਚੰਨੀ ਜਮੀਨ ਨਾਲ ਜੁੜੇ ਹੋਏ ਨੇਤਾ ਹਨ ਤੇ ਉਨਾਂ ਨੂੰ ਸਮਾਜ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਬਾਰੇ ਪਤਾ ਹੈ। ਪ੍ਰਵੀਨ ਕੁਮਾਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ।