ਭਾਰਤ ‘ਚ 187 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਸਰਗਰਮ ਮਾਮਲੇ

ਨਵੀਂ ਦਿੱਲੀ, 23 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 31,923 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 31,990 ਠੀਕ ਹੋਏ ਹਨ ਤੇ 282 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 19,675 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 142 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 33,563,421, ਸਰਗਰਮ ਮਾਮਲਿਆਂ ਦੀ ਗਿਣਤੀ 3,01,604 (187 ਦਿਨਾਂ ‘ਚ ਸਭ ਤੋਂ ਘੱਟ), ਠੀਕ ਹੋਣ ਵਾਲਿਆਂ ਦੀ ਗਿਣਤੀ 3,28,15,731, ਕੁੱਲ ਮੌਤਾਂ ਦੀ ਗਿਣਤੀ 4,46,050 ਅਤੇ 83,39,90,049 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *