ਵਾਸ਼ਿੰਗਟਨ, 23 ਸਤੰਬਰ – ਹਿੰਦ ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਅਮਰੀਕਾ ਨੇ ਆਸਟ੍ਰੇਲੀਆ ਤੇ ਬ੍ਰਿਟੇਨ ਨਾਲ AUKUS ਨਾਂਅ ਦਾ ਨਵਾਂ ਗੱਠਜੋੜ ਬਣਾਇਆ ਹੈ। ਇਸ ਗੱਠਜੋੜ ਵਿਚ ਭਾਰਤ ਜਾਂ ਕਿਸੇ ਹੋਰ ਦੇਸ਼ ਨੂੰ ਸ਼ਾਮਿਲ ਕਰਨ ਦੀਆਂ ਸੰਭਾਵਨਾਵਾਂ ਤੋਂ ਅਮਰੀਕਾ ਨੇ ਇਨਕਾਰ ਕੀਤਾ ਹੈ। ਅਮਰੀਕਾ ਦਾ ਕਹਿਣਾ ਹੈ ਕਿ ਭਾਰਤ ਜਾਂ ਕਿਸੇ ਹੋਰ ਦੇਸ਼ ਨੂੰ ਇਸ ਗੱਠਜੋੜ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ।