ਦਿੱਲੀ ( ) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਆਦਮਪੁਰ ਏਅਰਪੋਰਟ ਤੋਂ ਕਈ ਹੋਰ ਹਵਾਈ ਉਡਾਣਾ ਲਈ ਮਨਜੂਰੀ ਅਤੇ ਏਅਰਪੋਰਟ ਦੇ ਵਾਧੇ ਅਤੇ ਨਵੀਨੀਕਰਨ ਦੇ ਚੱਲ ਰਹੇ ਕੰਮ ਨੂੰ ਤੇਜੀ ਨਾਲ ਪੂਰਾ ਕਰਵਾਉਣ ਲਈ ਕੈਬਨਿਟ ਮੰਤਰੀ ਜੋਤੀਰਾਦਿੱਤਿਆ ਨੂੰ ਵਿਸ਼ੇਸ਼ ਤੋਰ ਤੇ ਮੁਲਾਕਾਤ ਕਰਕੇ ਅਤੇ ਪੱਤਰ ਲਿਖ ਕੇ ਜਾਣੂ ਕਰਵਾਇਆ ਗਿਆ ਸੀ। ਸੋਮ ਪ੍ਰਕਾਸ਼ ਨੇ ਦੱਸਿਆ ਕਿ ਉਨਾਂ ਦੀਆਂ ਕੋਸ਼ਿਸ਼ਾ ਸਦਕਾ ਕੇਂਦਰ ਸਰਕਾਰ ਵੱਲੋਂ ਏਅਰਪੋਰਟ ਅਥਾਰਿਟੀ ਆਫ ਇੰਡੀਆਂ ਨੂੰ ਲਗਭਗ 114.85 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਸੀ। ਜਿਸ ਨਾਲ ਆਦਮਪੁਰ ਹਵਾਈ ਅੱਡੇ ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਅੇਪਰਨ ਅਤੇ ਟੈਕਸੀ ਟਰੈਕ ਦਾ ਨਿਰਮਾਣ ਚੱਲ ਰਿਹਾ ਹੈ। ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰੀ ਉਡਾਣ ਮੰਤਰੀ ਜੋਤੀਰਾਦਿਤਿਆ ਨੇ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ ਕਿ ਇਸ ਪੋ੍ਰਜੈਕਟ ਵਿੱਚ ਦੇਰੀ ਕੋਰੋਨਾ ਕਰਕੇ ਹੋਈ ਹੈ। ਪ੍ਰੰਤੂ ਹੁਣ ਇਹ ਪੋ੍ਰਜੈਕਟ ਦਸੰਬਰ 2021 ਤੱਕ ਪੂਰਾ ਹੋਣ ਦੀ ਪੂਰੀ ਸੰਭਾਵਨਾ ਹੈ। ਸੋਮ ਪ੍ਰਕਾਸ਼ ਨੇ ਕਿਹਾਕਿ ਕੇਂਦਰ ਸਰਕਾਰ ਹਮੇਸ਼ਾ ਲੋਕਾਂ ਦੀ ਸੇਵਾ ਲਈ ਵਚਨਵੱਧ ਹੈ ਅਤੇ ਭਵਿੱਖ ਵਿੱਚ ਇਸ ਤੋਂ ਵੀ ਵੱਡੇ ਵੱਡੇ ਪ੍ਰੋਜੈਕਟ ਕੇਵਲ ਪੰਜਾਬ ਵਿੱਚ ਹੀ ਨਹੀ ਪੂਰੇ ਭਾਰਤ ਵਿੱਚ ਉਲੀਕੇ ਜਾਣਗੇ।