ਨਵੀਂ ਦਿੱਲੀ, 24 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 31,382 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 32,542 ਠੀਕ ਹੋਏ ਹਨ ਤੇ 318 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 19,682 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 152 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 3,00,162, ਠੀਕ ਹੋਣ ਵਾਲਿਆਂ ਦੀ ਗਿਣਤੀ 3,28,48,273, ਕੁੱਲ ਮੌਤਾਂ ਦੀ ਗਿਣਤੀ 4,46,368 ਅਤੇ 84,15,18,026 ਵੈਕਸੀਨੇਸ਼ਨ ਹੋ ਚੁੱਕੀ ਹੈ।