ਨਵੇਂ ਅਫਸਰਾਂ ਨੂੰ ਨਿਯੁਕਤ ਕਰਨ ਲਈ ਰੱਖੀਆਂ ਜਾ ਰਹੀਆਂ ਨੇ ਸ਼ਰਤਾਂ – ਸੁਖਬੀਰ

ਚੰਡੀਗੜ੍ਹ, 24 ਸਤੰਬਰ – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰ ਵੱਖ ਵੱਖ ਮੁੱਦਿਆ ਉੱਪਰ ਗੱਲਬਾਤ ਕੀਤੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਾ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਉੱਪਰ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਨਵੇਂ ਅਫਸਰਾਂ ਨੂੰ ਨਿਯੁਕਤ ਕਰਨ ਲਈ ਸ਼ਰਤਾਂ ਰੱਖੀਆਂ ਜਾ ਰਹੀਆਂ ਹਨ ਤੇ ਨਵਜੋਤ ਸਿੱਧੂ ਅਕਾਲੀਆਂ ਨੂੰ 20 ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦਾ ਅਫਸਰਾਂ ਨੂੰ ਕਹਿ ਰਹੇ ਹਨ ਜਦਕਿ ਆਮ ਲੋਕਾਂ ਦੇ ਮੁੱਦਿਆਂ ਉੱਪਰ ਕੋਈ ਗੱਲ ਨਹੀਂ ਹੋ ਰਹੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਸਿਰਫ ਨਾਂਅ ਦੇ ਮੁੱਖ ਮੰਤਰੀ ਬਣਾਏ ਗਏ ਹਨ, ਸਾਰੇ ਫੈਸਲੇ ਨਵਜੋਤ ਸਿੰਘ ਸਿੱਧੂ ਵੱਲੋਂ ਲਏ ਜਾ ਰਹੇ ਹਨ।

Leave a Reply

Your email address will not be published. Required fields are marked *