ਨਵੀਂ ਦਿੱਲੀ, 24 ਸਤੰਬਰ – ਦਿੱਲੀ ਦੇ ਲਕਸ਼ਮੀ ਨਗਰ ਇਲਾਕੇ ਵਿਚ ਪੈਂਦੇ ਮੰਗਲ ਬਾਜ਼ਾਰ ਵਿਖੇ ਅੱਜ ਇੱਕ ਘਰ ਨੂੰ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਦਿਆ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ ਦੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਤੇ 3 ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ। ਅੱਗ ਵਿਚ ਇੱਕ ਵਿਅਕਤੀ ਦੀ ਸੜਨ ਨਾਲ ਮੌਤ ਹੋ ਗਈ ਜਦਕਿ ਫਾਇਰ ਬ੍ਰਿਗੇਡ ਦਾ ਇੱਕ ਮੁਲਾਜ਼ਮ ਵੀ ਜਖਮੀਂ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਕੁੱਝ ਪਤਾ ਨਹੀਂ ਲੱਗ ਸਕਿਆ ਹੈ।