ਸ਼ਿਮਲਾ, 24 ਸਤੰਬਰ – ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਵਿਭਾਗ ‘ਚ 8000 ਅਸਾਮੀਆਂ ਭਰੀਆਂ ਜਾਣਗੀਆਂ। ਇਹ ਫੈਸਲਾ ਹਿਮਾਚਲ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਾਲ ਹੀ 27 ਸਤੰਬਰ ਤੋਂ 9 ਤੋਂ 12ਵੀਂ ਕਲਾਸ ਦੇ ਸਕੂਲ ਵੀ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।10ਵੀਂ ਅਤੇ 12ਵੀਂ ਦੇ ਵਿਦਿਆਰਥੀ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਸਕੂਲ ਆਉਣਗੇ ਜਦਕਿ 9ਵੀਂ ਅਤੇ 11ਵੀਂ ਦੇ ਵਿਦਿਆਰਥੀ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸਕੂਲ ਆਉਣਗੇ।