ਅੰਮ੍ਰਿਤਸਰ, 30 ਅਪ੍ਰੈਲ – ਬੇਅਦਬੀ ਮਾਮਲੇ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਪ੍ਰਮੁੱਖ ਰਹੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਸਿੱਖ ਜਥੇਬੰਦੀਆਂ ਨੇ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲੇ ਵਿਚ ਜਾਂਚ ਦੌਰਾਨ ਸ਼ਲਾਘਾਯੋਗ ਕੰਮ ਕੀਤਾ ਹੈ ਇਸ ਲਈ ਸਿੱਖ ਕੌਮ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ।