ਨਵੀਂ ਦਿੱਲੀ, 24 ਸਤੰਬਰ – ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਗੈਂਗਸਟਰ ਜਤਿੰਦਰ ਮਾਨ ਗੋਗੀ ਨੂੰ ਪੇਸ਼ੀ ਲਈ ਰੋਹਿਣੀ ਕੋਰਟ ਲਿਆਂਦਾ ਗਿਆ ਸੀ, ਜਿਸ ਉੱਪਰ ਟਿੱਲੂ ਗੈਂਗ ਨੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰ ਵਕੀਲਾਂ ਦੇ ਭੇਸ ਵਿਚ ਆਏ ਸਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਜਵਾਬੀ ਕਾਰਵਾਈ ਦੌਰਾਨ 3 ਹਮਲਾਵਰ ਢੇਰ ਹੋ ਗਏ ਜਦਕਿ ਗੈਂਗਸਟਰ ਜਤਿੰਦਰ ਮਾਨ ਗੋਗੀ ਨੇ ਵੀ ਹਸਪਤਾਲ ਵਿਚ ਦਮ ਤੋੜ ਦਿੱਤਾ। ਗੈਂਗਵਾਰ ਦੀ ਇਸ ਘਟਨਾ ਤੋਂ ਬਾਅਦ ਦਿੱਲੀ ਦੇ ਵਕੀਲਾਂ ਦੇ 25 ਸਤੰਬਰ ਨੂੰ ਬੰਦ ਦਾ ਐਲਾਨ ਕੀਤਾ ਹੈ। ਦਿੱਲੀ ਬਾਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਇਸ ਘਟਨਾ ਨਾਲ ਕੋਰਟ ਦੀ ਸੁਰੱਖਿਆ ਦਾਅ ‘ਤੇ ਲੱਗ ਗਈ ਹੈ। ਉਨ੍ਹਾਂ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੂੰ ਆਪਣਾ ਕੰਮ 25 ਸਤੰਬਰ ਨੂੰ ਬੰਦ ਰੱਖਣ ਲਈ ਕਿਹਾ।