ਚੰਡੀਗੜ੍ਹ, 25 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਹੁਣ ਹਰ ਮੰਗਲਵਾਰ ਦੁਪਹਿਰ 3 ਵਜੇ ਹੋਇਆ ਕਰੇਗੀ। । ਉਨ੍ਹਾਂ ਕਿਹਾ ਕਿ ਆਪਣੇ ਦਫਤਰ ਵਿਖੇ ਉਹ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਹਰ ਮੰਗਲਵਾਰ ਸਵੇਰੇ 11 ਵਜੇ ਤੋਂ ਦੁਪਹਿਰ 2.30 ਵਜੇ ਤੱਕ ਮਿਲਣਗੇ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਪ੍ਰਬੰਧਕੀ ਸਕੱਤਰਾਂ/ਵਿਭਾਗਾਂ ਦੇ ਮੁਖੀਆ ਨੂੰ ਮੰਗਲਵਾਰ ਸਮੇਂ ਸਿਰ ਦਫਤਰ ਪਹੁੰਚਣ ਲਈ ਕਿਹਾ।