ਬਠਿੰਡਾ, 26 ਸਤੰਬਰ – ਬਠਿੰਡਾ ਖੇਤਰ ਵਿਚ ਗੁਲਾਬੀ ਸੁੰਡੀ ਕਾਰਨ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਗੁਲਾਬੀ ਸੁੰਡੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਅਹਿਮ ਉਪਰਾਲੇ ਕੀਤੇ ਜਾਣਗੇ। ਗੁਲਾਬੀ ਸੁੰਡੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਦਵਾਈਆਂ ਭੇਜ ਕੇ ਇਸ ਦਾ ਬਚਾਅ ਕੀਤਾ ਜਾਵੇਗਾ ਜਦਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਨਾਲ ਨਾਲ ਉਨ੍ਹਾਂ ਦੀ ਹਰ ਤਰ੍ਹਾਂ ਦੀ ਭਰਪਾਈ ਕੀਤੀ ਜਾਵੇਗੀ।