ਨਵੀਂ ਦਿੱਲੀ, 26 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 28,326 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 26,032 ਠੀਕ ਹੋਏ ਹਨ ਤੇ 260 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 16,671 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 120 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 33,591,807, ਸਰਗਰਮ ਮਾਮਲਿਆਂ ਦੀ ਗਿਣਤੀ 3,03,476, ਠੀਕ ਹੋਣ ਵਾਲਿਆਂ ਦੀ ਗਿਣਤੀ 3,29,02,351, ਕੁੱਲ ਮੌਤਾਂ ਦੀ ਗਿਣਤੀ 4,46,918 ਅਤੇ 85,60,81,527 ਵੈਕਸੀਨੇਸ਼ਨ ਹੋ ਚੁੱਕੀ ਹੈ।