ਮੰਤਰੀ ਹੋਣਾ ਸਿਰਫ ਇੱਕ ਅਹੁਦਾ ਨਹੀਂ ਬਲਕਿ ਜ਼ਿੰਮੇਵਾਰੀ ਹੈ – ਸਹੁੰ ਚੁੱਕਣ ਤੋਂ ਪਹਿਲਾਂ ਬੋਲੇ ਪਰਗਟ ਸਿੰਘ

ਚੰਡੀਗੜ੍ਹ, 26 ਸਤੰਬਰ – ਪੰਜਾਬ ਦੇ ਨਵਨਿਯੁਕਤ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸਹੁੰ ਚੁੱਕਣ ਤੋਂ ਕੁੱਝ ਘੰਟੇ ਪਹਿਲਾਂ ਕਿਹਾ ਕਿ ਨਵੇਂ ਮੰਤਰੀਆਂ ਦੀ ਸੂਚੀ ਸਹੁੰ ਚੁੱਕ ਸਮਾਗਮ ਤੋਂ ਕੁੱਝ ਘੰਟੇ ਪਹਿਲਾ ਭੇਜੀ ਜਾਵੇਗੀ।ਮੰਤਰੀ ਹੋਣਾ ਸਿਰਫ ਇੱਕ ਅਹੁਦਾ ਨਹੀਂ ਬਲਕਿ ਜ਼ਿੰਮੇਵਾਰੀ ਹੈ।ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਲੋਕ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ਹਨ, ਪਰੰਤੂ ਮੇਰੇ ਨਾਲ ਅਜਿਹਾ ਨਹੀਂ ਹੋਵੇਗਾ।ਉਨ੍ਹਾਂ ਕਿਹਾ ਕਿ ਅਜਿਹੀਆਂ ਬਹੁਤ ਸਾਰੀਆਂ ਚੀਜ਼ਾਂ ਹਨ, ਜੋ ਅੰਤ ਤੱਕ ਜਾ ਕੇ ਵੀ ਲੋੜਵੰਦਾਂ ਤੱਕ ਨਹੀਂ ਪਹੁੰਚਦੀਆਂ ਤੇ ਇਸ ਉੱਪਰ ਸਖਤ ਮੇਹਨਤ ਕਰਨ ਦੀ ਜ਼ਰੂਰਤ ਹੈ।ਇੱਥੇ ਭ੍ਰਿਸ਼ਟਾਚਾਰ ਹੈ ਤੇ ਇਸ ਨੂੰ ਖਤਮ ਕਰਨ ਦੀ ਲੋੜ ਹੈ।

Leave a Reply

Your email address will not be published. Required fields are marked *