ਚੰਡੀਗੜ੍ਹ, 26 ਸਤੰਬਰ – ਪੰਜਾਬ ਦੇ ਨਵਨਿਯੁਕਤ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਹੁੰ ਚੁੱਕਣ ਤੋਂ ਕੁੱਝ ਘੰਟੇ ਪਹਿਲਾਂ ਕਿਹਾ ਕਿ ਸਾਡੇ ਕੋਲ ਸਮਾਂ ਬਹੁਤ ਘੱਟ ਹੈ ਤੇ ਕਰਨ ਲਈ ਬਹੁਤ ਕੁੱਝ ਹੈ। ਅਸੀਂ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਕੰਮ ਕਰਾਂਗੇ। ਮੈਨੂੰ ਜੋ ਕੁੱਝ ਵੀ ਦਿੱਤਾ ਗਿਆ, ਸਹੁੰ ਚੁੱਕਣ ਤੋਂ ਬਾਅਦ ਮੈਂ ਕੰਮ ਕਰਨਾ ਸ਼ੁਰੂ ਕਰ ਦੇਵਾਂਗਾ।