ਪਾਂਸ਼ਟਾ, 26 ਸਤੰਬਰ (ਰਜਿੰਦਰ) – ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ 10 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਬੰਧ ਵਿਚ ਸੰਯੁਕਤ ਕਿਸਾਨ ਮੋਰਚਾ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਗੁਰਦੁਆਰਾ ਸਿੰਘ ਸਭਾ ਪਿੰਡ ਨਸੀਰਾਬਦ ਵਿਖੇ ਕਿਸਾਨਾਂ ਦੀ ਮੀਟਿੰਗ ਕਿਸਾਨ ਆਗੂ ਹਰਦੀਪ ਸਿੰਘ ਦੀ ਅਗਵਾਈ ਵਿਚ ਹੋਈ।ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਦੀਪ ਸਿੰਘ ਨੇ ਕਿਹਾ ਕਿ 27 ਸਤੰਬਰ ਨੂੰ ਹੁਸ਼ਿਅਆਰਪੁਰ-ਫਗਵਾੜਾ ਰੋਡ ਪਾਂਸ਼ਟਾ ਟੀ-ਪੁਆਇੰਟ ‘ਤੇ ਸਵੇਰੇ 6 ਵਜੇ ਰੋਡ ਜਾਮ ਕਰ ਧਰਨਾ ਲਗਾਇਆ ਜਾਵੇਗਾ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਹੱਕ ਵਿਚ ਅਤੇ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਆਪਣੇ ਆਪਣੇ ਕੰਮ ਬੰਦ ਰੱਖਣ ਤਾਂ ਜੋ ਕੇਂਦਰ ਸਰਕਾਰ ਤੱਕ ਇਹ ਗੱਲ ਪਹੁੰਚਾਈ ਜਾ ਸਕੇ ਕਿ ਖੇਤੀ ਕਾਨੂੰਨਾਂ ਖਿਲਾਫ ਸਾਰੇ ਕਿਸਾਨਾਂ ਦੇ ਨਾਲ ਹਨ।ਧਰਨੇ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।