ਪੱਟੀ, 26 ਸਤੰਬਰ – ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਜਾ ਰਹੇ ਨੌਜਵਾਨ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੱਟੀ ਹਲਕੇ ਦੇ ਪਿੰਡ ਸੰਗਵਾਂ ਦਾ ਰਹਿਣ ਵਾਲਾ ਹਰਜਿੰਦਰ ਸਿੰਘ ਨਾਂਅ ਦਾ ਨੌਜਵਾਨ ਕਿਸਾਨ ਸਿੰਘੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਲਈ ਸਾਥੀਆਂ ਸਮੇਤ ਟਰੈਕਟਰ ਟਰਾਲੀ ‘ਤੇ ਜਾ ਰਿਹਾ ਸੀ ਤਾਂ ਰਸਤੇ ਵਿਚ ਕਰਨਾਲ ਨੇੜੇ ਕੈਂਟਰ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ।ਹਾਦਸੇ ਵਿਚ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ 3 ਹੋਰ ਜਖਮੀਂ ਹੋ ਗਏ।