ਚੰਡੀਗੜ੍ਹ, 28 ਸਤੰਬਰ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ, ਸਮਝੌਤੇ ਨਾਲ ਹੀ ਆਦਮੀ ਦਾ ਪਤਨ ਹੁੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਵਿਚ ਬਣਿਆ ਰਹਾਂਗਾ।ਦੱਸਣਯੋਗ ਹੈ ਕਿ ਨਵਜੋਤਿ ਸਿੱਧੂ ਨੇ 18 ਜੁਲਾਈ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਸੀ।