ਅਸਤੀਫੇ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਬਿਆਨ

ਚੰਡੀਗੜ੍ਹ, 29 ਸਤੰਬਰ – ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਟਵੀਟ ਕਰ ਵੀਡੀਓ ਸੰਦੇਸ਼ ਵਿਚ ਨਵਜੋਤ ਸਿੱਧੂ ਨੇ ਕਿਹਾ ਕਿ ਦਾਗੀ ਲੀਡਰਾਂ ਅਤੇ ਅਫਸਰਾਂ ਨੂੰ ਦੁਬਾਰਾ ਲਿਆਂਦਾ ਗਿਆ ਹੈ। ਡੀ.ਜੀ.ਪੀ ਅਤੇ ਅਟਾਰਨੀ ਜਨਰਲ ਦੀ ਨਿਯੁਕਤੀ ਉੱਪਰ ਸਵਾਲ ਖੜੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਦੋਸ਼ੀਆਂ ਨੂੰ ਬਚਾਇਆ ਉਨ੍ਹਾਂ ਦੀ ਨਿਯੁਕਤੀ ਕਿਵੇਂ ਹੋ ਸਕਦੀ ਹੈ। ਨਵਜੋਤ ਸਿੱਧੂ ਮੁਤਾਬਿਕ ਮੈਂ ਨਿਜੀ ਨਹੀਂ ਮੁੱਦਿਆਂ ਦੀ ਲੜਾਈ ਲੜੀ ਹੈ ਤੇ ਨੈਤਿਕਤਾ ਨਾਲ ਕਦੇ ਵੀ ਸਮਝੌਤਾ ਨਹੀਂ ਕਰਾਂਗਾ। ਹੱਕ ਸੱਚ ਦੀ ਲੜਾਈ ਹਮੇਸ਼ਾ ਲੜਦਾ ਰਹਾਂਗਾ।

Leave a Reply

Your email address will not be published. Required fields are marked *