ਪੰਜਾਬ ਦੀ ਸਿਆਸੀ ਉਥਲ ਪੁਥਲ ‘ਤੇ ਬੋਲੇ ਮਨੀਸ਼ ਤਿਵਾੜੀ

ਚੰਡੀਗੜ੍ਹ, 29 ਸਤੰਬਰ – ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਕਾਂਗਰਸ ਦਾ ਸੰਸਦ ਮੈਂਬਰ ਹੋਣ ਦੇ ਨਾਤੇ ਪੰਜਾਬ ਵਿਚ ਹੋ ਰਹੀਆਂ ਘਟਨਾਵਾਂ ਤੋਂ ਮੈਂ ਬਹੁਤ ਦੁਖੀ ਹਾਂ। ਪੰਜਾਬ ਵਿਚ ਸ਼ਾਂਤੀ ਬੜੀ ਮੁਸ਼ਕਿਲ ਨਾਲ ਜਿੱਤੀ ਗਈ ਸੀ। 1980 ਤੋਂ 1995 ਦਰਮਿਆਨ 25,000 ਲੋਕਾਂ ਜਿਨ੍ਹਾਂ ‘ਚੋਂ ਜ਼ਿਆਦਾ ਕਾਂਗਰਸੀ ਸਨ ਨੇ ਪੰਜਾਬ ਵਿਚ ਸ਼ਾਂਤੀ ਲਿਆਉਣ ਲਈ ਆਪਣੀ ਕੁਰਬਾਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਜੋ ਕਿ ਖੇਤੀ ਕਾਨੂੰਨਾਂ ਖਿਲਾਫ ਲੋਕਾਂ ਦੇ ਗੁੱਸੇ ਕਾਰਨ ਉਥਲ ਪੁਥਲ ‘ਚੋਂ ਗੁਜ਼ਰ ਰਿਹਾ ਹੈ।

Leave a Reply

Your email address will not be published. Required fields are marked *