2 ਕਿੱਲੋਵਾਟ ਸਮਰਥਾ ਵਾਲੇ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮਾਫ, ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਦਾ ਐਲਾਨ

ਚੰਡੀਗੜ੍ਹ, 29 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਲੋਕਾਂ ਦੇ 2 ਕਿੱਲੋਵਾਟ ਸਮਰਥਾ ਵਾਲੇ ਬਕਾਇਆ ਬਿਜਲੀ ਦੇ ਬਿੱਲ ਮਾਫ ਹੋਣਗੇ। ਬਕਾਇਆਂ ਬਿੱਲਾਂ ਕਾਰਨ ਕੱਟੇ ਗਏ ਕੁਨੈਕਸ਼ਨ ਮੁੜ ਬਹਾਲ ਕੀਤੇ ਜਾਣਗੇ ਤੇ ਕੁਨੈਕਸ਼ਨ ਲਗਾਉਣ ਦਾ ਖਰਚਾ ਵੀ ਪੰਜਾਬ ਸਰਕਾਰ ਭਰੇਗੀ।ਉਨ੍ਹਾਂ ਕਿਹਾ ਕਿ 1 ਲੱਖ ਲੋਕਾਂ ਦੇ ਕੁਨੈਕਸ਼ਨ ਕੱਟੇ ਗਏ ਹਨ।ਬਿਜਲੀ ਸਸਤੀ ਕਰਨ ਉੱਪਰ ਚਰਚਾ ਅਗਲੀ ਮੀਟਿੰਗ ਚ ਹੋਵੇਗੀ।ਚਰਨਜੀਤ ਚੰਨੀ ਨੇ ਕਿਹਾ ਕਿ ਰੇਤ ਮਾਫੀਆ ਦਾ ਜਲਦ ਖਾਤਮਾ ਕੀਤਾ ਜਾਵੇਗਾ ਤੇ ਇਸ ਨੂੰ ਲੈ ਕੇ ਨਵੀਂ ਪਾਲਿਸੀ ਲਿਆਂਦੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਉੱਪਰ ਬੋਲਦਿਆਂ ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਸਲਾ ਹੈ ਤੇ ਉਨ੍ਹਾਂ ਨੇ ਸਿੱਧੂ ਨਾਲ ਫੋਨ ‘ਤੇ ਗੱਲਬਾਤ ਕੀਤੀ ਹੈ।ਬੈਠਕੇ ਗੱਲਬਾਤ ਕਰਨ ਤੋਂ ਬਾਅਦ ਜਲਦ ਹੀ ਸਾਰੇ ਮਸਲੇ ਸੁਲਝਾ ਲਏ ਜਾਣਗੇ।

Leave a Reply

Your email address will not be published. Required fields are marked *