ਨਵੀਂ ਦਿੱਲੀ, 29 ਸਤੰਬਰ – ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਪੰਜਾਬ ਕਾਂਗਰਸ ਦੇ ਘਟਨਾਕ੍ਰਮ ਉੱਪਰ ਬੋਲਦਿਆ ਕਿਹਾ ਕਿ ਪੰਜਾਬ ਦੇ ਹਾਲਾਤਾਂ ਬਾਰੇ ਚਰਚਾ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਹੋਣੀ ਚਾਹੀਦੀ ਹੈ। ਜੇ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਹ ਪਾਰਟੀ ਨਾਲ ਗੱਲ ਕਰੇ।ਉਨ੍ਹਾਂ ਕਿਹਾ ਕਿ ਪਾਰਟੀ ਛੱਡ ਕੇ ਕਈ ਲੋਕ ਚਲੇ ਗਏ, ਹੋ ਸਕਦਾ ਹੈ ਸਾਡੀ ਕੋਈ ਗਲਤੀ ਹੋਵੇ। ਕਪਿਲ ਸਿੱਬਲ ਮੁਤਾਬਿਕ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜੋ ਦੇਸ਼ ਨੂੰ ਬਚਾ ਸਕਦੀ ਹੈ, ਇਸ ਲਈ ਹਰ ਕਾਂਗਰਸੀ ਨੂੰ ਸੋਚਣਾ ਚਾਹੀਦਾ ਹੈ ਕਿ ਪਾਰਟੀ ਨੂੰ ਅੱਗੇ ਕਿਵੇਂ ਵਧਾਇਆ ਜਾਵੇ।