ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 23,529 ਨਵੇਂ ਮਾਮਲੇ, 311 ਮੌਤਾਂ

ਨਵੀਂ ਦਿੱਲੀ, 30 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 23,529 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 28,718 ਠੀਕ ਹੋਏ ਹਨ ਤੇ 311 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 12,161 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 155 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,37,39,980, ਸਰਗਰਮ ਮਾਮਲਿਆਂ ਦੀ ਗਿਣਤੀ 2,77,020, ਠੀਕ ਹੋਣ ਵਾਲਿਆਂ ਦੀ ਗਿਣਤੀ 3,30,14,898, ਕੁੱਲ ਮੌਤਾਂ ਦੀ ਗਿਣਤੀ 4,48,062 ਅਤੇ 88,34,70,578 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *