ਲੁਧਿਆਣਾ, 30 ਸਤੰਬਰ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿਖੇ ਪੱਤਰਕਾਰ ਵਾਰਤਾ ਕੀਤੀ। ਪੱਤਰਕਾਰ ਵਾਰਤਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਕਾਂਗਰਸ ਦੀ ਸਰਕਾਰ ਬਣਾਈ ਸੀ ਪਰ ਅੱਜ ਕਾਂਗਰਸ ‘ਚ ਸੱਤਾ ਦੀ ਲੜਾਈ ਚੱਲ ਰਹੀ ਹੈ ਤੇ ਹਰ ਨੇਤਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਲੋਕਾਂ ਨੂੰ ਵੀ ਸਮਝ ਨਹੀਂ ਆ ਰਹੀ ਕਿ ਉਹ ਆਪਣੀਆਂ ਮੁਸ਼ਕਿਲਾਂ ਕਿਸ ਕੋਲ ਲੈ ਕੇ ਜਾਣ।ਇਸ ਮੌਕੇ ਕੇਜਰੀਵਾਲ ਨੇ ਪੰਜਾਬ ‘ਚ ਸਿਹਤ ਸੇਵਾਵਾਂ ਨੂੰ ਲੈ ਕੇ ਅਹਿਮ ਐਲਾਨ ਕੀਤੇ। ਉਨ੍ਹਾਂ ਐਲਾਨ ਕੀਤਾ ਪੰਜਾਬ ਦੇ ਹਰ ਬੰਦੇ ਨੂੰ ਮੁਫਤ ਤੇ ਚੰਗਾ ਇਲਾਜ ਮੁਹੱਈਆ ਕਰਵਾਇਆ ਜਾਵੇਗਾ।ਸਾਰੀਆਂ ਦਵਾਈਆਂ, ਟੈਸਟ, ਇਲਾਜ, ਆਪ੍ਰੇਸ਼ਨ ਸਭ ਕੁੱਝ ਮੁਫਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਹਸਪਤਾਲ ‘ਚ ਸਾਰੀਆਂ ਦਵਾਈਆਂ ਮਿਲਣਗੀਆਂ। ਉਨ੍ਹਾਂ ਕਿਹਾ ਪੰਜਾਬ ਦੇ ਹਰ ਵਿਅਕਤੀ ਨੂੰ ਹੈਲਥ ਕਾਰਡ ਜਾਰੀ ਹੋਵੇਗਾ ਜਿਸ ਤੋਂ ਬਾਅਦ ਕਾਰਡ ਧਾਰਕ ਨੂੰ ਚੰਗਾ ਇਲਾਜ ਮੁਹੱਈਆ ਕਰਵਾਉਣ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਪਿੰਂਡ, ਸ਼ਹਿਰ ਦੇ ਹਰ ਵਾਰਡ ‘ਚ ਮੁਹੱਲਾ ਕਲੀਨਿਲ ਅਤੇ ਵਾਰਡ ਕਲੀਨਿਕ (ਕੁੱਲ 16000 ਕਲੀਨਿਕ) ਬਣਾਏ ਜਾਣਗੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਜਿੰਨੇ ਸਰਕਾਰੀ ਹਸਪਤਾਲ ਹਨ ਉਨ੍ਹਾਂ ਨੂੰ ਠੀਕ ਕੀਤਾ ਜਾਵੇਗਾ ਤੇ ਵੱਡੇ ਪੱਧਰ ‘ਤੇ ਹੋਰ ਸਰਕਾਰੀ ਹਸਪਤਾਲ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਸੜਕ ਹਾਦਸਾ ਹੋਣ ਤੋਂ ਬਾਅਦ ਜਖਮੀਂ ਹੋਣ ਵਾਲੇ ਵਿਅਕਤੀ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਾਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਹਰ ਜ਼ਿਲ੍ਹੇ ‘ਚ ਪ੍ਰੈੱਸ ਕਲੱਬ ਬਣਨਗੇ।ਮੁੱਖ ਮੰਤਰੀ ਦੇ ਚਿਹਰੇ ‘ਤੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ।