ਪਟਿਆਲਾ, 30 ਸਤੰਬਰ – ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਨਵਜੋਤ ਸਿੱਧੂ ਮੁਤਾਬਿਕ ਗੱਲਬਾਤ ਲਈ ਮੁੱਖ ਮੰਤਰੀ ਦਾ ਸਵਾਗਤ ਹੈ। ਅੱਜ ਦੁਪਹਿਰ 3 ਵਜੇ ਪੰਜਾਬ ਭਵਨ ਚੰਡੀਗੜ੍ਹ ਪਹੁੰਚ ਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਨਾਲ ਹਰ ਇੱਕ ਗੱਲ ਉੱਪਰ ਵਿਚਾਰ ਚਰਚਾ ਕੀਤੀ ਜਾਵੇਗੀ।