ਨਵੀਂ ਦਿੱਲੀ, 30 ਸਤੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿਖੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਪੰਜਾਬ ਵਿਚ ਚੱਲ ਰਹੇ ਸਿਆਸੀ ਹਾਲਾਤਾਂ ਦੇ ਮੱਦੇਨਜ਼ਰ ਇਸ ਮੁਲਾਕਾਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਯਾਣਿ ਕਿ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਗਈ ਸੀ।