ਚੰਡੀਗੜ੍ਹ, 30 ਸਤੰਬਰ – ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗਾਇਕ ਕਲਾਕਾਰ ਗੁਰਦਾਸ ਮਾਨ ਨੂੰ ਵੱਡੀ ਰਾਹਤ ਦਿੰਦੇ ਹੋਏ ਅੰਤਰਿਮ ਜਮਾਨਤ ਰੈਗੂਲਰ ਕਰ ਦਿੱਤੀ ਹੈ ਤੇ ਉਨ੍ਹਾਂ ਨੂੰ 5 ਹਫਤਿਆਂ ਅੰਦਰ ਜਾਂਚ ਵਿਚ ਸ਼ਾਮਿਲ ਹੋਣ ਦੇ ਨਿਰਦੇਸ਼ ਦਿੱਤੇ ਹਨ।ਦੱਸ ਦਈਏ ਕਿ ਨਕੋਦਰ ਵਿਖੇ ਇੱਕ ਧਾਰਮਿਕ ਅਸਥਾਨ ‘ਤੇ ਪ੍ਰੋਗਰਾਮ ਦੌਰਾਨ ਗੁਰਦਾਸ ਮਾਨ ਨੇ ਸ੍ਰੀ ਗੁਰੂ ਅਮਰਦਾਸ ਜੀ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ। ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕਰਨ ਤੋਂ ਬਾਅਦ ਨਕੋਦਰ ਥਾਣੇ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਤੇ ਜਲੰਧਰ ਦੀ ਅਦਾਲਤ ਨੇ ਗੁਰਦਾਸ ਮਾਨ ਦੀ ਅੰਤਰਿਮ ਜਮਾਨਤ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਗੁਰਦਾਸ ਮਾਨ ਨੇ ਹਾਈਕੋਰਟ ਦਾ ਰੁਖ ਕੀਤਾ ਸੀ।